ਪੰਜਾਬ ‘ਚ ਨਸ਼ਾ ਤਸਕਰਾਂ ਦੀ 208 ਕਰੋੜ ਦੀ ਜਾਇਦਾਦ ਕੁਰਕ, 7686 NDPS ਕੇਸ ਦਰਜ
by Aarti Gupta · Daily Post Punjabiਪੰਜਾਬ ਪੁਲਿਸ ਨਸ਼ਾ ਤਸਕਰਾਂ ‘ਤੇ ਸਖ਼ਤ ਹੈ। ਇਸ ਸਾਲ ਹੁਣ ਤੱਕ ਪੁਲਿਸ ਨਸ਼ਾ ਤਸਕਰਾਂ ਦੀਆਂ 208 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਚੁੱਕੀ ਹੈ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 153 ਵੱਡੇ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਇਸ ਸਾਲ 7686 ਐਨਡੀਪੀਐਸ ਨਾਲ ਸਬੰਧਤ ਐਫਆਈਆਰ ਅਤੇ 10524 ਗ੍ਰਿਫ਼ਤਾਰੀਆਂ ਹੋਈਆਂ ਹਨ। 2024 ਵਿੱਚ ਕੁੱਲ 790 ਕਿਲੋ ਹੈਰੋਇਨ, 860 ਕਿਲੋ ਅਫੀਮ ਅਤੇ 36,711 ਕਿਲੋ ਭੁੱਕੀ ਸ਼ਾਮਲ ਹੈ। ਇਸ ਤੋਂ ਇਲਾਵਾ, ਫਾਰਮਾਸਿਊਟੀਕਲ ਡਰੱਗਜ਼ ਦੀ ਦੁਰਵਰਤੋਂ ਵਿੱਚ ਸ਼ਾਮਲ ਨੈਟਵਰਕ, ਖਾਸ ਤੌਰ ‘ਤੇ ਜਿਹੜੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਗੁਜਰਾਤ ਨਾਲ ਜੁੜੇ ਹੋਏ ਹਨ, ਦੀ ਪੰਜਾਬ ਵਿੱਚ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਖਤਮ ਕਰਨ ਲਈ ਜਾਂਚ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ, ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਇੱਕ ਅਤਿ ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ ANTF ਦਾ ਗਠਨ ਕੀਤਾ ਹੈ। ਜਿਸ ਵਿੱਚ ਆਧੁਨਿਕ ਸਹੂਲਤਾਂ ਮੌਜੂਦ ਹਨ। ਇਸ ਦੇ ਨਾਲ ਹੀ ਇਸ ਫੋਰਸ ਨੂੰ ਪੁਲਸ ਗ੍ਰਿਫਤਾਰ ਕਰਨ ‘ਚ ਸਫਲ ਰਹੀ ਹੈ। ਇਸ ਦੇ ਨਾਲ ਹੀ, ਫੋਰਸ ਦੇ ਗਠਨ ਤੋਂ ਬਾਅਦ ਕਈ ਹਾਈ ਪ੍ਰੋਫਾਈਲ ਕੇਸ ਹੱਲ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: